back to top
16.7 C
Edmonton

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)

0
(0)

ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥

ਕਉ = ਨੂੰ। ਸਚੁ = ਸਦਾ ਕਾਇਮ ਰਹਿਣ ਵਾਲਾ। ਅਖੁਟੁ = ਨਾਹ ਮੁੱਕਣ ਵਾਲਾ। ਕਿਨੈ = ਕਿਸੇ ਪਾਸੋਂ ਭੀ। ਧਨਿ = ਧਨ ਨਾਲ ॥੧॥ ਸਬਦੀ = ਸ਼ਬਦ ਦੀ ਰਾਹੀਂ। ਸਜਾਇ = ਦੰਡ ॥ ਰਹਾਉ॥ ਦੇਹੀ = ਸਰੀਰ। ਵਸਹਿ = ਵੱਸਦੇ ਹਨ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ ਧਨ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਅੰਧਾ = (ਮਾਇਆ ਦੇ ਮੋਹ ਵਿਚ) ਅੰਨ੍ਹਾ। ਗੁਬਾਰਾ = ਹਨੇਰਾ ॥੨॥

ਇਹ ਵੀ ਪੜ੍ਹੋ: ਜੇਕਰ ਤੁਸੀਂ ਵੀ ਸਲਾਦ ‘ਤੇ ਨਮਕ ਪਾ ਕੇ ਖਾਂਦੇ ਹੋ? ਤਾਂ ਅੱਜ ਹੀ ਛੱਡ ਦਿਓ, ਤੁਹਾਡੀ ਸਿਹਤ ਲਈ ਹੋ ਸਕਦਾ ਖਤਰਨਾਕ

(ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ॥੧॥

ਹੇ ਮੇਰੇ ਮਨ! (ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ॥ਰਹਾਉ॥ ਇਸ ਸਰੀਰ ਵਿਚ ਕਾਮ, ਕ੍ਰੋਧ, ਲੋਭ, ਮੋਹ ਤੇ ਅਹੰਕਾਰ ਦੇ ਪੰਜ ਚੋਰ ਵੱਸਦੇ ਹਨ, (ਇਹ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ)। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨ੍ਹਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ ॥੨॥

ਇਹ ਵੀ ਪੜ੍ਹੋ: Sri Guru Granth Sahib: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ, ਪੜ੍ਹੋ ਮੁੱਢ ਤੋਂ ਲੈਕੇ ਸੰਪੁਰਨਤਾ ਤੱਕ ਦਾ ਇਤਿਹਾਸ

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read the Orignal Article here.

ABP Sanjha

How useful was this post?

Click on a star to rate it!

Average rating 0 / 5. Vote count: 0

No votes so far! Be the first to rate this post.

We are sorry that this post was not useful for you!

Let us improve this post!

Tell us how we can improve this post?